ਚੋਣ ਕਮਿਸ਼ਨ 16 ਮਾਰਚ ਨੂੰ ਆਮ ਚੋਣਾਂ ਦੇ ਪ੍ਰੋਗਰਾਮ ਦਾ ਕਰੇਗਾ ਐਲਾਨ, ਇਸਦੇ ਨਾਲ ਹੀ ਲਾਗੂ ਹੋ ਜਾਵੇਗਾ ਚੋਣ ਜ਼ਾਬਤਾ



ਨਵੀਂ ਦਿੱਲੀ , 15 ਮਾਰਚ ( ਮਲਕੀਤ ਸਿੰਘ ਭਾਮੀਆਂ ਬਿਊਰੋ ਚੀਫ ) :- ਚੋਣ ਕਮਿਸ਼ਨ ਭਲਕੇ ਸ਼ਨੀਵਾਰ ਨੂੰ ਦੇਸ਼ ਵਿੱਚ ਹੋਣ ਵਾਲੀਆਂ ਆਮ ਚੋਣਾਂ ਦਾ ਐਲਾਨ ਕਰੇਂਗਾ। ਕਮਿਸ਼ਨ ਨਾਲ ਹੀ ਰਾਜ ਵਿਧਾਨ ਸਭਾਵਾਂ ਦੇ ਚੋਣ ਪ੍ਰੋਗਰਾਮ ਦਾ ਵੀ ਐਲਾਨ ਕਰੇਂਗਾ। ਇਸੇ ਦੇ ਨਾਲ ਹੀ ਦੇਸ਼ ਭਰ ਵਿੱਚ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਕਮਿਸ਼ਨ ਨੇ ਇਸ ਸੰਬੰਧੀ ਪ੍ਰੈਸ ਕਾਨਫਰੰਸ ਕੀਤੀ ਹੈ। ਕਮਿਸ਼ਨ ਭਲਕੇ ਦੁਪਹਿਰ ਨੂੰ ਵਿਗਿਆਨ ਸਭਾ ਅਸੈਂਬਲੀ ਵਿੱਚ ਚੋਣ ਪ੍ਰੋਗਰਾਮ ਦਾ ਐਲਾਨ ਕਰ ਸਕਦਾ ਹੈ। ਇਸ ਤੋਂ ਇਲਾਵਾ ਕਮਿਸ਼ਨ ਆਂਧਰਾ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਉਡੀਸ਼ਾ ਅਤੇ ਸਿੱਕਮ ਦੇ ਪ੍ਰੋਗ੍ਰਾਮ ਦਾ ਵੀ ਐਲਾਨ ਕਰੇਂਗਾ। ਇਹ ਵੀ ਸੰਭਾਵਨਾ ਹੈ ਕਿ ਕਮਿਸ਼ਨ ਜੰਮੂ - ਕਸ਼ਮੀਰ ਵਿੱਚ ਵੀ ਚੋਣ ਪ੍ਰੋਗਰਾਮ ਦਾ ਐਲਾਨ ਕਰ ਸਕਦਾ ਹੈ। ਜ਼ਿਕਰਯੋਗ ਹੈ ਕਿ ਮੌਜੂਦਾ ਲੋਕ ਸਭਾ ਦਾ ਕਾਰਜਕਾਲ 16 ਜੂਨ ਨੂੰ ਖਤਮ ਹੋ ਰਿਹਾ ਹੈ। ਸਾਲ 2019 ਦੀਆਂ ਲੋਕ ਸਭਾ ਚੋਣਾਂ ਦਾ ਐਲਾਨ 10 ਮਾਰਚ ਨੂੰ ਕੀਤਾ ਗਿਆ ਸੀ ਅਤੇ 11 ਅਪ੍ਰੈਲ ਤੋਂ 19 ਮਈ ਦਰਮਿਆਨ ਸੱਤ ਪੜਾਵਾਂ ਵਿੱਚ ਵੋਟਿੰਗ ਹੋਈ ਸੀ। ਅੱਜ ਸਵੇਰੇ ਨਵ - ਨਿਯੁਕਤ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਨੇ ਅਹੁੱਦਾ ਸੰਭਾਲ ਲਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕਮੇਟੀ ਨੇ ਕੱਲ੍ਹ ਦੋਵਾਂ ਦੇ ਨਾਵਾਂ ਨੂੰ ਮਨਜੂਰੀ ਦਿੱਤੀ ਸੀ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਚੋਣ ਸਦਨ ਵਿੱਚ ਨਵ - ਨਿਯੁਕਤ ਚੋਣ ਕਮਿਸ਼ਨਰਾਂ ਦਾ ਸਵਾਗਤ ਕੀਤਾ। ਉਨ੍ਹਾਂ ਇਸ ਇਤਿਹਾਸਕ ਪਲ ਤੇ ਅਪਣੀ ਸ਼ਮੂਲੀਅਤ ਦੀ ਮਹੱਤਤਾ ਨੂੰ ਰੇਖਾਕਿਤ ਕੀਤਾ। ਜਦੋਂ ਟੀਮ ਈਸੀਆਈ ਵਿਸ਼ਵ ਦੇ ਸੱਭ ਤੋਂ ਵੱਡੇ ਲੋਕਤੰਤਰ ਵਿੱਚ 2024 ਦੀਆਂ ਆਮ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਤਿੰਨ ਮੈਂਬਰੀ ਚੋਣ ਕਮਿਸ਼ਨ ਹੁਣ ਪੂਰਾ ਹੋ ਗਿਆ ਹੈ। ਇਸ ਤੋਂ ਪਹਿਲਾਂ ਕਮਿਸ਼ਨ ਦੀਆਂ ਦੋ ਅਸਾਮੀਆਂ ਖਾਲੀ ਸਨ। ਚੋਣ ਕਮਿਸ਼ਨਰ ਅਨੂਪ ਚੰਦਰ ਪਾਂਡੇ ਦਾ ਕਾਰਜਕਾਲ ਪਿਛਲੇ ਮਹੀਨੇ ਖਤਮ ਹੋ ਗਿਆ ਸੀ ਅਤੇ ਅਰੁਣ ਗੋਇਲ ਨੇ ਹਾਲ ਹੀ ਵਿਚ ਅਪਣੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਸੀ।

Post a Comment

Previous Post Next Post