ਮੁੱਖ ਮੰਤਰੀ ਸਿਹਤ ਯੋਜਨਾ ਸਕੀਮ ਤਹਿਤ ਬਲਾਕ ਪ੍ਰਧਾਨ ਸੰਦੀਪ ਸ਼ਰਮਾ ਦੀ ਅਗਵਾਈ ਹੇਠ ਕਾਰਡ ਬਣਾਉਣ ਲਈ ਲਗਾਇਆ ਗਿਆ ਕੈਂਪ
ਕਿਹਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਾਗੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ
ਨਾਭਾ 23 ਮਾਰਚ (ਅਮਨ ਗਰਗ ) ਹਲਕਾ ਵਿਧਾਨ ਸਭਾ ਨਾਭਾ ਦੇ ਵਾਰਡ ਨੰਬਰ 12 ਵਿਖੇ ਸ਼ਹਿਰੀ ਬਲਾਕ ਪ੍ਰਧਾਨ ਸੰਦੀਪ ਸ਼ਰਮਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਸਕੀਮ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਫ਼ਰੀ ਸਿਹਤ ਯੋਜਨਾ ਬੀਮਾ ਕਾਰਡ ਬਣਾਉਣ ਲਈ ਰਣਜੀਤ ਨਗਰ ਵਿਖੇ ਕੈਂਪ ਲਗਾਇਆ ਗਿਆ। ਇਹ ਕੈਂਪ ਇਸ ਕਰਕੇ ਲਗਾਏ ਜਾ ਰਹੇ ਹਨ ਕਿ ਹਰ ਪਰਿਵਾਰ ਆਪਣਾ ਕਾਰਡ ਅਸਾਨੀ ਨਾਲ ਬਣਾਉਣ ਵਿੱਚ ਕੋਈ ਪਰੇਸ਼ਾਨੀ ਨਾ ਆਵੇ। ਇਸ ਮੌਕੇ ਬਲਾਕ ਪ੍ਰਧਾਨ ਸੰਦੀਪ ਸ਼ਰਮਾ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਇਸ ਕੈਂਪ ਨੂੰ ਲਗਾਇਆ ਗਿਆ ਹੈ, ਇਸ ਕੈਂਪ ਦਾ ਲਗਾਉਣ ਦਾ ਮੁੱਖ ਮਕਸਦ ਕਿਸੇ ਦਾ ਕੋਈ ਕਾਰਡ ਬਣਾਉਣ ਤੋਂ ਰਹਿ ਨਾ ਜਾਵੇ। ਸੰਦੀਪ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਮਿਆਰੀ ਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਸਿਹਤ ਯੋਜਨਾ ਦੀ ਨਿਵੇਕਲੀ ਪਹਿਲ ਦੀ ਸ਼ੁਰੂਆਤ ਕੀਤੀ ਗਈ ਜੋ ਲੋਕਾਂ ਲਈ ਵਰਦਾਨ ਸਾਬਿਤ ਹੋਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਸ ਪਹਿਲ ਨਾਲ ਹਰੇਕ ਵਿਅਕਤੀ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਾ ਲਾਭ ਮਿਲੇਗਾ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਾਗੂ ਕਰਨ ਵਾਲਾ ਪੰਜਾਬ ਦੇਸ਼ ਭਰ ਵਿੱਚ ਪਹਿਲਾ ਸੂਬਾ ਬਣ ਗਿਆ ਹੈ।
ਉਨ੍ਹਾਂ ਕਿਹਾ ਕਿ ਸਿਹਤ ਬੀਮਾ ਯੋਜਨਾ ਨਾਲ ਲੋਕਾਂ ਨੂੰ ਸਿਹਤ ਸੰਭਾਲ ਵਿੱਚ ਬਹੁਤ ਵੱਡਾ ਲਾਭ ਮਿਲੇਗਾ ਅਤੇ ਉਹ ਬਿਨ੍ਹਾਂ ਕਿਸੇ ਪਰੇਸ਼ਾਨੀ ਦੇ ਆਪਣਾ ਮੁਫ਼ਤ ਇਲਾਜ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਨਿਵੇਕਲੀ ਪਹਿਲ ਸੂਬਾ ਵਾਸੀਆ ਲਈ ਵਰਦਾਨ ਸਾਬਿਤ ਹੋਵੇਗੀ ਅਤੇ ਇਸ ਸਕੀਮ ਤਹਿਤ 10 ਲੱਖ ਰੁਪਏ ਦੇ ਇਲਾਜ ਤੱਕ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਵਲੋਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੂਬਾ ਵਾਸੀ ਜਿਸ ਪਾਸ ਪੰਜਾਬ ਦਾ ਅਧਾਰ ਕਾਰਡ ਜਾਂ ਵੋਟਰ ਕਾਰਡ ਹੈ, ਇਸ ਸਕੀਮ ਦਾ ਲਾਭ ਲੈ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵਲੋਂ ਵੱਖ-ਵੱਖ ਥਾਵਾਂ ਉਤੇ ਲਗਾਏ ਜਾ ਰਹੇ ਮੁੱਖ ਮੰਤਰੀ ਸਿਹਤ ਯੋਜਨਾ ਸਿਹਤ ਕਾਰਡ ਰਜਿਸਟਰੇਸ਼ਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਨੂੰ ਯਕੀਨੀ ਬਣਾਉਣ। ਇਸ ਮੌਕੇ ਮਹਿਲਾ ਵਿੰਗ ਪ੍ਰਧਾਨ ਰੀਨਾ ਸ਼ਰਮਾ, ਰਿਤੂ ਰਾਣੀ, ਰਾਧਾ ਰਾਣੀ, ਅਮਰੀਕ ਸਿੰਘ, ਬੀਨਾ ਰਾਣੀ ਤੋ ਇਲਾਵਾ ਵਾਰਡ ਵਾਸੀ ਮੌਜੂਦ ਸੀ।

Post a Comment