ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਭਵਾਨੀਗੜ੍ਹ ਵੱਲੋ ਪੰਜਾਬ ਸਰਕਾਰ ਨੂੰ ਕਣਕ ਦੀ ਖ਼ਰੀਦ 'ਚ ਤੇਜ਼ੀ ਲਿਆਉਣ ਦੀ ਮੰਗ ਕੀਤੀ ਹੈ
ਭਵਾਨੀਗੜ 17 ਅਪ੍ਰੈਲ (ਮਨਦੀਪ ਕੌਰ ਮਾਝੀ) ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਨੇ ਪੰਜਾਬ ਸਰਕਾਰ ਤੋਂ ਕਣਕ ਦੀ ਖ਼ਰੀਦ ਵਿੱਚ ਤੇਜ਼ੀ ਲਿਆਉਣ ਦੀ ਮੰਗ ਕੀਤੀ ਹੈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਅਤੇ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਮਾਝਾ ਨੇ ਇਲਾਕੇ ਦੇ ਖਰੀਦ ਕੇਂਦਰਾਂ ਵਿੱਚ ਕਈ ਦਿਨਾਂ ਤੋਂ ਕਣਕ ਦੀ ਖ਼ਰੀਦ ਨਾ ਹੋਣ 'ਤੇ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਪਹਿਲਾਂ ਕੁਦਰਤੀ ਕਰੋਪੀਆਂ ਕਾਰਨ ਕਣਕ ਦਾ ਨੁਕਸਾਨ ਹੋ ਗਿਆ ਹੈ ਅਤੇ ਹੁਣ ਕੇਂਦਰ ਅਤੇ ਪੰਜਾਬ ਸਰਕਾਰ ਬਹਾਨੇ ਲਾ ਕੇ ਕਣਕ ਖ਼ਰੀਦਣ ਤੋਂ ਆਨਾਕਾਨੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਮੰਡੀਆਂ ਵਿੱਚ ਖੱਜਲ-ਖੁਆਰ ਹੋ ਰਹੇ ਹਨ, ਪਰ ਸਰਕਾਰ ਜਾਣਬੁੱਝ ਕੇ ਕੋਈ ਕਾਰਵਾਈ ਨਹੀਂ ਕਰ ਰਹੀ। ਉਨ੍ਹਾਂ ਤਾੜਨਾ ਕੀਤੀ ਕਿ ਜੇਕਰ ਕਣਕ ਦੀ ਖ਼ਰੀਦ ਵਿੱਚ ਤੇਜ਼ੀ ਨਾ ਲਿਆਂਦੀ ਗਈ ਤਾਂ ਯੂਨੀਅਨ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ

Post a Comment