ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਭਗਤ ਜੀ ਬਾਸੀਆਂ ਬੇਟ ਵਿਖੇ ਪਹਿਲਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਮਹਿਲ ਕਲਾਂ 13 ਸਤੰਬਰ (ਰਾਜਵਿੰਦਰ ਸਿੰਘ ਕਲਾਲ ਮਾਜਰਾ ਬਲਜਿੰਦਰ ਸਿੰਘ ਢਿੱਲੋਂ)



ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਭਗਤ ਜੀ ਪਿੰਡ ਬਾਸੀਆਂ ਬੇਟ ਵਿਖੇ ਜੁਗੋ-ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰੇ ਅੰਮ੍ਰਿਤ ਵੇਲੇ ਤੋਂ ਹੀ ਗੁਰਦੁਆਰਾ ਸਾਹਿਬ ਵਿਖੇ ਗੁਰਬਾਣੀ ਦਾ ਪ੍ਰਵਾਹ ਸ਼ੁਰੂ ਹੋ ਗਿਆ ਅਤੇ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ।

ਸਮਾਗਮ ਦੌਰਾਨ ਪ੍ਰਚਾਰਕ ਭਾਈ ਬਲਵਿੰਦਰ ਸਿੰਘ ਤਲਵੰਡੀ ਰਾਏ ਕੀ ਵਾਲਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨਾਲ ਸਬੰਧਤ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਗ੍ਰੰਥੀ ਸਾਹਿਬ ਬਾਬਾ ਬੁੱਢਾ ਜੀ ਦੇ ਜੀਵਨ ਅਤੇ ਸਿੱਖ ਧਰਮ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਅਤੇ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਸਮੂਹ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਦਿਹਾੜੇ ਦੀ ਵਧਾਈ ਵੀ ਦਿੱਤੀ।

ਇਸ ਉਪਰੰਤ ਰਾਗੀ ਸੱਤਪਾਲ ਸਿੰਘ, ਅਜੈ ਸਿੰਘ ਅਤੇ ਸਮੂਹ ਜਥੇ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਅਤੁੱਟ ਲੰਗਰ ਵਰਤਾਇਆ ਗਿਆ।

ਸਮਾਗਮ ਦੀ ਸਮਾਪਤੀ ਮੌਕੇ ਭਾਈ ਗੁਰਮੇਲ ਸਿੰਘ ਨੇ ਗੁਰਦੁਆਰਾ ਸਾਹਿਬ ਵਿਖੇ ਪਹੁੰਚੀਆਂ ਸਮੂਹ ਸੰਗਤਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ।

ਇਸ ਮੌਕੇ ਮੀਤ ਪ੍ਰਧਾਨ ਜਗਤਾਰ ਸਿੰਘ, ਸੂਬੇਦਾਰ ਮੈਂਗਲ ਸਿੰਘ, ਬਲਾਕ ਅਫਸਰ ਸੰਦੀਪ ਸਿੰਘ, ਭਾਈ ਦਰਬਾਰਾ ਸਿੰਘ, ਪਿਆਰਾ ਸਿੰਘ, ਕੈਪਟਨ ਅਵਤਾਰ ਸਿੰਘ, ਸਾਬਕਾ ਸਰਪੰਚ ਚੂਹੜ ਸਿੰਘ, ਸੁਪਰਡੈਂਟ ਅਵਤਾਰ ਸਿੰਘ, ਕੈਪਟਨ ਦਰਸ਼ਨ ਸਿੰਘ, ਜਗਰਾਜ ਸਿੰਘ, ਮਾਸਟਰ ਬਲਵਿੰਦਰ ਸਿੰਘ, ਨੰਬਰਦਾਰ ਮਨਜੀਤ ਸਿੰਘ, ਮਾਸਟਰ ਨਰਿੰਦਰ ਸਿੰਘ, ਭਾਈ ਕਰਮ ਸਿੰਘ, ਮਨਜੀਤ ਸਿੰਘ ਮਾਣਾਂ, ਮਨਜੀਤ ਸਿੰਘ ਘੂੱਕਾ, ਵਿੱਕੀ, ਸੱਤਪਾਲ ਸਿੰਘ ਆਦਿ ਹਾਜ਼ਰ ਸਨ।

Post a Comment

0 Comments